विरासत-ए-खालसा और दास्तान-ए-शहादत के लिए ई-बुकिंग सुविधा की हुई शुरुआत, कपूरथला में पिंड बाबे नानक दा अजायबघर

 

Anmol Gagan Mann
अनमोल गगन मान, मंत्री, पंजाब सरकार

चंडीगढ़: साल 2022 के दौरान मुख्यमंत्री भगवंत मान के नेतृत्व अधीन राज्य सरकार की तरफ से राज्य में पर्यटन को उत्साहित करने के लिए कई तरह के प्रयास किये गए थे, जिनमें पंजाब के इतिहास को दर्शाती विरासती इमारतें और अजायब घरों का संरक्षण भी शामिल है जिससे अन्य राज्यों के सैलानियों को पंजाब की तरफ आकर्षित किया जा सके।


इस सम्बन्धी और ज्यादा जानकारी देते हुये पंजाब के पर्यटन और सांस्कृतिक मामले, श्रम, निवेश प्रोत्साहन और शिकायत निवारण मंत्री अनमोल गगन मान ने बताया कि सैलानियों की सुविधा के लिए विरासत- ए- खालसा और दास्तान - ए- शहादत में एंट्री के लिए ई-बुकिंग सुविधा की शुरुआत की गई है जिससे सैलानियों यहाँ पहुंचने पर कोई परेशानी न आए।


उन्होंने बताया कि दिल्ली के प्रगति मैदान में हुए 41वें भारत अंतर राष्ट्रीय व्यापार मेला- 2022 में पंजाब डे समागम के दौरान पंजाब पैवीलियन का उद्घाटन किया गया। इस मौके पर पंजाब राज्य की विरासत और संस्कृति को दर्शाती प्रदर्शनियाँ लगा कर राज्य के इतिहास के बारे लोगों को अधिक से अधिक अवगत करवाया गया।


उन्होंने बताया कि राज्य सरकार ने शहीद भगत सिंह के पैतृक गाँव खटकड़ कलाँ में शहीद भगत सिंह अजायब घर को अपग्रेड करने का फ़ैसला किया है जिससे देश के नौजवानों को महान आज़ादी सेनानी के जीवन से जानकारी और प्रेरणा मिल सके। उन्होंने कहा कि इस म्युजिय़म को नवीनतम मल्टी-मीडिया तकनीकों, प्रोजैक्शन मैपिंग, ग्राफिक सामग्री और ऑडियो और वीडियो सामग्री की मदद से अपग्रेड किया जायेगा। सरकार यादगार के नवीनीकरण के काम पर 3.57 करोड़ रुपए ख़र्च करेगी।


इसके इलावा उन्होंने कहा कि सुल्तानपुर लोधी में पिंड बाबे नानक दा अजायबघर बनाने के लिए ज़मीन अधिग्रहण करने हेतु 29.24 करोड़ रुपए जि़ला प्रशासन, कपूरथला को जारी किये गए हैं।


उन्होंने व्याख्या की कि पंजाब सरकार की तरफ से राज्य में पर्यटन को बढ़ावा देने के लिए एंग्लो-सिख वार सर्किट विकसित करने का फ़ैसला किया गया है। सरकार ने एंग्लो-सिख वार सर्किट के विकास के लिए 15.50 करोड़ रुपए अलॉट किये हैं। सर्किट के विकास में नवीनतम मल्टी-मीडिया तकनीकों की मदद से यादचिन्हों का नवीनीकरण और संभाल शामिल होगी।


इसके इलावा उन्होंने बताया कि पंजाब सरकार की अलग-अलग स्मारकों और विरासती जायदादों जैसे कि शीश महल, पटियाला, महेन्दरा कोठी, पटियाला, बनासर बाग़, संगरूर, किला मुबारक की रेस्टोरेशन और कंजरवेशन के काम किये गए और अन्य ऐतिहासिक विरासतों के संरक्षण को भी यकीनी बनाया जा रहा है। उन्होंने इस बात की व्याख्या की कि राज्य के पर्यटन के बारे सैलानियों को अधिक से अधिक अवगत कराने के लिए राष्ट्रीय स्तर पर अलग-अलग प्रचार समागम करवाए गए।


'ਪਿੰਡ ਬਾਬੇ ਨਾਨਕ ਦਾ' ਹੈਰੀਟੇਜ ਕੰਪਲੈਕਸ ਦੀ ਸਥਾਪਨਾ ਵਾਸਤੇ ਜ਼ਮੀਨ ਐਕਵਾਇਰ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ, ਕਪੂਰਥਲਾ ਨੂੰ 29.24 ਕਰੋੜ ਰੁਪਏ ਕੀਤੇ ਜਾਰੀ


ਚੰਡੀਗੜ, ਜਨਵਰੀ 3


ਸਾਲ 2022 ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸੂਬਾ ਸਰਕਾਰ ਵੱਲੋਂ ਸੂਬੇ ਵਿੱਚ ਸੈਰ-ਸਪਾਟੇ ਨੂੰ ਉਤਸ਼ਾਹਿਤ ਕਰਨ ਲਈ ਕਈ ਤਰ੍ਹਾਂ ਦੇ ਉਪਰਾਲੇ ਕੀਤੇ ਗਏ ਸਨ, ਜਿਨ੍ਹਾਂ ਵਿੱਚ ਪੰਜਾਬ ਦੇ ਇਤਿਹਾਸ ਨੂੰ ਦਰਸਾਉਂਦੀਆਂ ਵਿਰਾਸਤੀ ਇਮਾਰਤਾਂ ਅਤੇ ਅਜਾਇਬ ਘਰਾਂ ਦੀ ਸਾਂਭ-ਸੰਭਾਲ ਵੀ ਸ਼ਾਮਲ ਹੈ ਤਾਂ ਜੋ ਦੂਜੇ ਰਾਜਾਂ ਦੇ ਸੈਲਾਨੀਆਂ ਨੂੰ ਪੰਜਾਬ ਵੱਲ ਆਕਰਸ਼ਿਤ ਕੀਤਾ ਜਾ ਸਕੇ। 


ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਪੰਜਾਬ ਦੇ ਸੈਰ ਸਪਾਟਾ ਅਤੇ ਸਭਿਆਚਾਰਕ ਮਾਮਲੇ, ਕਿਰਤ, ਨਿਵੇਸ਼ ਪ੍ਰੋਤਸਾਹਨ ਤੇ ਸ਼ਿਕਾਇਤ ਨਿਵਾਰਣ ਮੰਤਰੀ ਅਨਮੋਲ ਗਗਨ ਮਾਨ ਨੇ ਦੱਸਿਆ ਕਿ ਸੈਲਾਨੀਆਂ ਦੀ ਸਹੁਲਤ ਲਈ ਵਿਰਾਸਤ-ਏ-ਖਾਲਸਾ ਅਤੇ ਦਾਸਤਾਨ - ਏ-ਸ਼ਹਾਦਤ ਵਿਖੇ ਐਂਟਰੀ ਲਈ ਈ-ਬੁਕਿੰਗ ਸੁਵਿਧਾ ਦੀ ਸ਼ੁਰੂਆਤ ਕੀਤੀ ਗਈ ਹੈ ਤਾਂ ਜੋ ਸੈਲਾਨੀਆਂ ਇਥੇ ਪਹੁਚਣ ਤੇ ਕੋਈ ਪਰੇਸ਼ਾਨੀ ਨਾ ਆਵੇ। 


ਉਨ੍ਹਾਂ ਦੱਸਿਆ ਕਿ ਦਿੱਲੀ ਦੇ ਪ੍ਰਗਤੀ ਮੈਦਾਨ ‘ਚ ਹੋਏ 41ਵੇਂ ਭਾਰਤ ਅੰਤਰ ਰਾਸਟਰੀ ਵਪਾਰ ਮੇਲਾ-2022 ਵਿਖੇ ਪੰਜਾਬ ਡੇ ਸਮਾਗਮ ਦੌਰਾਨ ਪੰਜਾਬ ਪੈਵੀਲੀਅਨ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਪੰਜਾਬ ਸੂਬੇ ਦੀ ਵਿਰਾਸ਼ਤ ਅਤੇ ਸਭਿਆਚਾਰ ਨੂੰ ਦਰਸਾਉਂਦੀਆਂ ਪ੍ਰਦਰਸ਼ਨੀਆਂ ਲਗਾ ਕੇ ਰਾਜ ਦੇ ਇਤਿਹਾਸ ਬਾਰੇ ਲੋਕਾਂ ਨੂੰ ਵੱਧ ਤੋਂ ਵੱਧ ਜਾਣੂ ਕਰਵਾਇਆ ਗਿਆ।  


ਉਨ੍ਹਾਂ ਦੱਸਿਆ ਕਿ ਸੂਬਾ ਸਰਕਾਰ ਨੇ ਸ਼ਹੀਦ ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਵਿਖੇ ਸ਼ਹੀਦ ਭਗਤ ਸਿੰਘ ਅਜਾਇਬ ਘਰ ਨੂੰ ਅਪਗ੍ਰੇਡ ਕਰਨ ਦਾ ਫੈਸਲਾ ਕੀਤਾ ਹੈ ਤਾਂ ਜੋ ਦੇਸ਼ ਦੇ ਨੌਜਵਾਨਾਂ ਨੂੰ ਮਹਾਨ ਆਜ਼ਾਦੀ ਘੁਲਾਟੀਏ ਦੇ ਜੀਵਨ ਤੋਂ ਜਾਣਕਾਰੀ ਅਤੇ ਪ੍ਰੇਰਨਾ ਮਿਲ ਸਕੇ। ਉਨ੍ਹਾਂ ਕਿਹਾ ਕਿ ਇਸ ਮਿਊਜ਼ੀਅਮ ਨੂੰ ਨਵੀਨਤਮ ਮਲਟੀ-ਮੀਡੀਆ ਤਕਨੀਕਾਂ, ਪ੍ਰੋਜੈਕਸ਼ਨ ਮੈਪਿੰਗ, ਗ੍ਰਾਫਿਕ ਸਮੱਗਰੀ ਤੇ ਆਡੀਓ ਅਤੇ ਵੀਡੀਓ ਸਮੱਗਰੀ ਦੀ ਮਦਦ ਨਾਲ ਅੱਪਗ੍ਰੇਡ ਕੀਤਾ ਜਾਵੇਗਾ। ਸਰਕਾਰ ਯਾਦਗਾਰ ਦੇ ਨਵੀਨੀਕਰਨ ਦੇ ਕੰਮ 'ਤੇ 3.57 ਕਰੋੜ ਰੁਪਏ ਖਰਚ ਕਰੇਗੀ। 


ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਸੁਲਤਾਨਪੁਰ ਲੋਧੀ ਵਿਖੇ ਪਿੰਡ ਬਾਬੇ ਨਾਨਕ ਦਾ ਅਜਾਇਬਘਰ ਬਨਾਉਣ ਲਈ ਜਮੀਨ ਅਧਿਗ੍ਰਹਿਣ ਕਰਨ ਹਿੱਤ 29.24 ਕਰੋੜ ਰੁਪਏ ਜਿਲ੍ਹਾ ਪ੍ਰਸ਼ਾਸਨ, ਕਪੂਰਥਲਾ ਨੂੰ ਜਾਰੀ ਕੀਤੇ ਗਏ ਹਨ।


ਉਨ੍ਹਾਂ ਵਿਆਖਿਆ ਕੀਤੀ ਕਿ ਪੰਜਾਬ ਸਰਕਾਰ ਵਲੋਂ ਸੂਬੇ ਵਿੱਚ ਸੈਰ ਸਪਾਟੇ ਨੂੰ ਹੁਲਾਰਾ ਦੇਣ ਲਈ ਐਂਗਲੋ-ਸਿੱਖ ਵਾਰ ਸਰਕਟ ਵਿਕਸਤ ਕਰਨ ਦਾ ਫੈਸਲਾ ਕੀਤਾ ਗਿਆ ਹੈ। ਸਰਕਾਰ ਨੇ ਐਂਗਲੋ-ਸਿੱਖ ਵਾਰ ਸਰਕਟ ਦੇ ਵਿਕਾਸ ਲਈ 15.50 ਕਰੋੜ ਰੁਪਏ ਅਲਾਟ ਕੀਤੇ ਹਨ। ਸਰਕਟ ਦੇ ਵਿਕਾਸ ਵਿੱਚ ਨਵੀਨਤਮ ਮਲਟੀ-ਮੀਡੀਆ ਤਕਨੀਕਾਂ ਦੀ ਮਦਦ ਨਾਲ ਯਾਦਗਾਰਾਂ ਦਾ ਨਵੀਨੀਕਰਨ ਅਤੇ ਸੰਭਾਲ ਸ਼ਾਮਲ ਹੋਵੇਗੀ।


ਇਸ ਤੋਂ ਇਲਾਵਾ ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਦੀਆਂ ਵੱਖ-ਵੱਖ ਸਮਾਰਕਾਂ ਅਤੇ ਵਿਰਾਸਤੀ ਜਾਇਦਾਦਾਂ ਜਿਵੇਂ ਕਿ ਸ਼ੀਸ਼ ਮਹਿਲ, ਪਟਿਆਲਾ, ਮਹਿੰਦਰਾ ਕੋਠੀ, ਪਟਿਆਲਾ, ਬਨਾਸਰ ਬਾਗ, ਸੰਗਰੂਰ, ਕਿਲਾ ਮੁਬਾਰਕ, ਦੀ ਰੈਸਟੋਰੇਸ਼ਨ ਅਤੇ ਕੰਜ਼ਰਵੇਸ਼ਨ ਦੇ ਕੰਮ ਕੀਤੇ ਗਏ ਅਤੇ ਹੋਰ ਇਤਿਹਾਸਕ ਵਿਰਾਸਤਾਂ ਨੂੰ ਦੀ ਸਾਂਭ ਸੰਭਾਲ ਨੂੰ ਵੀ ਯਕੀਨੀ ਬਣਾਇਆ ਜਾ ਰਿਹਾ ਹੈ। ਉਨ੍ਹਾਂ ਇਸ ਗੱਲ ਦੀ ਵਿਆਖਿਆ ਕੀਤੀ ਕਿ ਸੂਬੇ ਦੇ ਸੈਰ ਸਪਾਟੇ ਬਾਰੇ ਸੈਲਾਨੀਆਂ ਨੂੰ ਵੱਧ ਤੋਂ ਵੱਧ ਜਾਣੂ ਕਰਾਉਣ ਲਈ ਰਾਸ਼ਟਰੀ ਪੱਧਰ 'ਤੇ ਵੱਖ-ਵੱਖ ਪ੍ਰਚਾਰ ਸਮਾਗਮਾ ਕਰਵਾਏ ਗਏ ।


Next Post Previous Post

विज्ञापन