पंजाब में झींगा मच्छली पालन के लिए 40 से 60 फ़ीसदी सब्सिडी देगी मान सरकार, किसानों से खेती करने की अपील

Laljit singh Bhullar
लालजीत सिंह भुल्लर, मंत्री, पंजाब सरकार




चंडीगढ़:  मुख्यमंत्री भगवंत मान के नेतृत्व वाली सरकार ने किसानों के लिए लाभदायक पेशे झींगा पालन को राज्य में अधिक प्रफुल्लित करने के उद्देश्य से अगले पांच सालों के दौरान 5,000 एकड़ रकबे में झींगा पालन अपनाने की रणनीति बनाई है। 


इस सम्बन्धी जानकारी देते हुये मछली पालन मंत्री स. लालजीत सिंह भुल्लर ने बताया कि झींगा पालन का पेशा अपनाकर किसान एक एकड़ क्षेत्रफल में से तीन लाख रुपए की आय प्राप्त कर रहे हैं। उन्होंने बताया कि पंजाब के सेम और खारे पानी से प्रभावित और ज़ीरो आय वाली ज़मीनों में झींगा पालन करवाया जा रहा है, जो किसानों की आय बढ़ाने में सफ़ल सिद्ध हुआ है। 


कैबिनेट मंत्री ने बताया कि मछली पालन विभाग के अधिकारियों की मेहनत स्वरूप पिछले वर्ष 1200 एकड़ रकबा झींगा पालन के अधीन लाया गया। किसानों की आय बढ़ाने के लिए तत्पर पंजाब सरकार ने झींगा पालन को अगले पांच सालों के दौरान 5,000 एकड़ रकबे में प्रफुलित करने की योजना बनाई है। 


कैबिनेट मंत्री ने बताया कि झींगा पालन के विकास के लिए सरकार द्वारा गाँव ईना खेड़ा, ज़िला श्री मुक्तसर साहिब में एक डैमोस्ट्रेशन फार्म-कम-ट्रेनिंग सैंटर चलाया जा रहा है, जहाँ झींगा पालक किसानों को मुफ़्त ट्रेनिंग और मिट्टी-पानी की जांच सुविधा प्रदान की जा रही है। 


स. भुल्लर ने बताया कि मान सरकार द्वारा राज्य में मछली पालन के लिए बुनियादी ढांचे के विकास और मछली उत्पादन बढ़ाने के लिए ख़ास ज़ोर दिया जा रहा है। बढ़िया किस्म का मछली पूंग रियायती दरों पर किसानों को सरकारी मछली पुंग फार्मों से सप्लाई किया जा रहा है। गाँव किल्लियांवाली, ज़िला फ़ाज़िल्का में एक नया सरकारी मछली पूंग फार्म निर्माणाधीन है, जिसका काम जल्दी मुकम्मल करके लोगों को समर्पित कर दिया जाएगा। 


इसके इलावा मछली पालन विभाग द्वारा मछली और झींगा पालन के पेशो की शुरुआत करने, मछली की ढुलाई के लिए परिवहन वाहनों जैसे साइकिल, मोटर-साइकिल, आटो-रिक्शा, इनसुलेटिड और रैफ़रीजरेटिड गाड़ियों की ख़रीद हेतु वित्तीय सहायता प्रदान की जाती है। मछली पालन की उन्नत तकनीकों जैसे री-सर्कूलेटरी एक्वाकल्चर सिस्टम (आर.ए.एस.) और बायोफ़्लोक तकनीक को भी इस स्कीम के अधीन प्रफुल्लित किया जा रहा है। 


स. लालजीत सिंह भुल्लर ने राज्य के किसानों से अपील की कि वह मछली पालन को कृषि के सहायक पेशे के तौर पर अपनाकर अपनी आय के संसाधन बढ़ाएं। सरकार मछली और झींगा पालन का पेशा अपनाने के लिए 40 से 60 प्रतिशत तक सब्सिडी मुहैया करवा रही है, जिसका किसानों को अपनी आय बढ़ाने के लिए अधिक से अधिक लाभ लेना चाहिए। उन्होंने बताया कि जनरल वर्ग के लिए सब्सिडी 40 प्रतिशत और एस.सी/एस.टी/महिलाओं और उनके स्वयं- सहायता संगठनों के लिए 60 प्रतिशत सब्सिडी की व्यवस्था की गई है। उन्होंने कहा कि किसान सरकार की इन स्कीमों का अधिक से अधिक लाभ लेने के लिए अपने-अपने ज़िलों के सम्बन्धित दफ़्तरों में तुरंत आवेदन दे सकते हैं।


नीचे पंजाबी में पढ़ें


ਮੱਛੀ ਪਾਲਣ ਮੰਤਰੀ ਵੱਲੋਂ 40 ਤੋਂ 60 ਫ਼ੀਸਦੀ ਸਬਸਿਡੀ ਦਾ ਵੱਧ ਤੋਂ ਵੱਧ ਲਾਭ ਲੈਣ ਦੀ ਕਿਸਾਨਾਂ ਨੂੰ ਅਪੀਲ


ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਕਿਸਾਨਾਂ ਲਈ ਲਾਹੇਵੰਦ ਕਿੱਤੇ ਝੀਂਗਾ ਪਾਲਣ ਨੂੰ ਸੂਬੇ ਵਿੱਚ ਹੋਰ ਪ੍ਰਫੁੱਲਤ ਕਰਨ ਦੇ ਉਦੇਸ਼ ਨਾਲ ਅਗਲੇ ਪੰਜ ਸਾਲ ਦੌਰਾਨ 5,000 ਏਕੜ ਰਕਬੇ ਵਿੱਚ ਝੀਂਗਾ ਪਾਲਣ ਅਪਨਾਉਣ ਦੀ ਰਣਨੀਤੀ ਉਲੀਕੀ ਹੈ।


ਇਸ ਸਬੰਧੀ ਜਾਣਕਾਰੀ ਦਿੰਦਿਆਂ ਮੱਛੀ ਪਾਲਣ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਝੀਂਗਾ ਪਾਲਣ ਦਾ ਕਿੱਤਾ ਅਪਣਾ ਕੇ ਕਿਸਾਨ ਇਕ ਏਕੜ ਰਕਬੇ ਵਿੱਚੋਂ ਤਿੰਨ ਲੱਖ ਰੁਪਏ ਦੀ ਆਮਦਨ ਪ੍ਰਾਪਤ ਕਰ ਰਹੇ ਹਨ। ਉਨ੍ਹਾਂ ਦੱਸਿਆ ਕਿ ਪੰਜਾਬ ਦੇ ਸੇਮ ਅਤੇ ਖਾਰੇ ਪਾਣੀ ਨਾਲ ਪ੍ਰਭਾਵਤ ਤੇ ਜ਼ੀਰੋ ਆਮਦਨ ਵਾਲੀਆਂ ਜ਼ਮੀਨਾਂ ਵਿੱਚ ਝੀਂਗਾ ਪਾਲਣ ਕਰਵਾਇਆ ਜਾ ਰਿਹਾ ਹੈ, ਜੋ ਕਿਸਾਨਾਂ ਦੀ ਆਮਦਨ ਵਧਾਉਣ ਵਿੱਚ ਸਫ਼ਲ ਸਿੱਧ ਹੋਇਆ ਹੈ।


ਕੈਬਨਿਟ ਮੰਤਰੀ ਨੇ ਦੱਸਿਆ ਕਿ ਮੱਛੀ ਪਾਲਣ ਵਿਭਾਗ ਦੇ ਅਧਿਕਾਰੀਆਂ ਦੀ ਮਿਹਨਤ ਸਦਕਾ ਪਿਛਲੇ ਵਰ੍ਹੇ 1200 ਏਕੜ ਰਕਬਾ ਝੀਂਗਾ ਪਾਲਣ ਅਧੀਨ ਲਿਆਂਦਾ ਗਿਆ। ਕਿਸਾਨਾਂ ਦੀ ਆਮਦਨ ਵਧਾਉਣ ਲਈ ਤਤਪਰ ਪੰਜਾਬ ਸਰਕਾਰ ਨੇ ਝੀਂਗਾ ਪਾਲਣ ਨੂੰ ਅਗਲੇ ਪੰਜ ਸਾਲਾਂ ਦੌਰਾਨ 5,000 ਏਕੜ ਰਕਬੇ ਵਿੱਚ ਪ੍ਰਫੁੱਲਿਤ ਕਰਨ ਦੀ ਵਿਉਂਤਬੰਦੀ ਕੀਤੀ ਹੈ।


ਕੈਬਨਿਟ ਮੰਤਰੀ ਨੇ ਦੱਸਿਆ ਕਿ ਝੀਂਗਾ ਪਾਲਣ ਦੇ ਵਿਕਾਸ ਲਈ ਸਰਕਾਰ ਵੱਲੋਂ ਪਿੰਡ ਈਨਾ ਖੇੜਾ, ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਇਕ ਡੈਮੋਸਟ੍ਰੇਸ਼ਨ ਫ਼ਾਰਮ-ਕਮ-ਟ੍ਰੇਨਿੰਗ ਸੈਂਟਰ ਚਲਾਇਆ ਜਾ ਰਿਹਾ ਹੈ, ਜਿੱਥੇ ਝੀਂਗਾ ਪਾਲਕ ਕਿਸਾਨਾਂ ਨੂੰ ਮੁਫ਼ਤ ਸਿਖਲਾਈ ਅਤੇ ਮਿੱਟੀ-ਪਾਣੀ ਦੀ ਜਾਂਚ ਸਹੂਲਤ ਪ੍ਰਦਾਨ ਕੀਤੀ ਜਾ ਰਹੀ ਹੈ। 


ਸ. ਭੁੱਲਰ ਨੇ ਦੱਸਿਆ ਕਿ ਮਾਨ ਸਰਕਾਰ ਵੱਲੋਂ ਸੂਬੇ ਵਿੱਚ ਮੱਛੀ ਪਾਲਣ ਲਈ ਬੁਨਿਆਦੀ ਢਾਂਚੇ ਦੇ ਵਿਕਾਸ ਅਤੇ ਮੱਛੀ ਉਤਪਾਦਨ ਵਧਾਉਣ ਲਈ ਖ਼ਾਸ ਜ਼ੋਰ ਦਿੱਤਾ ਜਾ ਰਿਹਾ ਹੈ। ਵਧੀਆ ਕਿਸਮ ਦਾ ਮੱਛੀ ਪੂੰਗ ਰਿਆਇਤੀ ਦਰਾਂ 'ਤੇ ਕਿਸਾਨਾਂ ਨੂੰ ਸਰਕਾਰੀ ਮੱਛੀ ਪੂੰਗ ਫ਼ਾਰਮਾਂ ਤੋਂ ਸਪਲਾਈ ਕੀਤਾ ਜਾ ਰਿਹਾ ਹੈ। ਪਿੰਡ ਕਿੱਲਿਆਂਵਾਲੀ, ਜ਼ਿਲ੍ਹਾ ਫ਼ਾਜ਼ਿਲਕਾ ਵਿਖੇ ਇਕ ਨਵਾਂ ਸਰਕਾਰੀ ਮੱਛੀ ਪੂੰਗ ਫ਼ਾਰਮ ਉਸਾਰੀ ਅਧੀਨ ਹੈ, ਜਿਸ ਦਾ ਕੰਮ ਛੇਤੀ ਮੁਕੰਮਲ ਕਰਕੇ ਲੋਕਾਂ ਨੂੰ ਸਮਰਪਿਤ ਕਰ ਦਿੱਤਾ ਜਾਵੇਗਾ। 


ਇਸ ਤੋਂ ਇਲਾਵਾ ਮੱਛੀ ਪਾਲਣ ਵਿਭਾਗ ਵੱਲੋਂ ਮੱਛੀ ਅਤੇ ਝੀਂਗਾ ਪਾਲਣ ਦੇ ਕਿੱਤੇ ਦੀ ਸ਼ੁਰੂਆਤ ਕਰਨ, ਮੱਛੀ ਦੀ ਢੋਆ-ਢੁਆਈ ਵਾਸਤੇ ਟਰਾਂਸਪੋਰਟ ਵਾਹਨਾਂ ਜਿਵੇਂ ਸਾਈਕਲ, ਮੋਟਰ-ਸਾਈਕਲ, ਆਟੋ-ਰਿਕਸ਼ਾ, ਇਨਸੁਲੇਟਿਡ ਤੇ ਰੈਫ਼ਰੀਜਰੇਟਿਡ ਗੱਡੀਆਂ ਦੀ ਖ਼ਰੀਦ ਵਾਸਤੇ ਵਿੱਤੀ ਸਹਾਇਤਾ ਪ੍ਰਦਾਨ ਕੀਤੀ ਜਾਂਦੀ ਹੈ। ਮੱਛੀ ਪਾਲਣ ਦੀਆਂ ਉੱਨਤ ਤਕਨੀਕਾਂ ਜਿਵੇਂ ਰੀ-ਸਰਕੂਲੇਟਰੀ ਐਕੁਆਕਲਚਰ ਸਿਸਟਮ (ਆਰ.ਏ.ਐਸ.) ਅਤੇ ਬਾਇਉਫ਼ਲੋਕ ਤਕਨਾਲੌਜੀ ਨੂੰ ਵੀ ਇਸ ਸਕੀਮ ਅਧੀਨ ਪ੍ਰਫੁੱਲਿਤ ਕੀਤਾ ਜਾ ਰਿਹਾ ਹੈ।


ਸ. ਲਾਲਜੀਤ ਸਿੰਘ ਭੁੱਲਰ ਨੇ ਸੂਬੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਮੱਛੀ ਪਾਲਣ ਨੂੰ ਖੇਤੀਬਾੜੀ ਦੇ ਸਹਾਇਕ ਕਿੱਤੇ ਵਜੋਂ ਅਪਣਾ ਕੇ ਆਪਣੀ ਆਮਦਨ ਦੇ ਸਰੋਤ ਵਧਾਉਣ। ਸਰਕਾਰ ਮੱਛੀ ਤੇ ਝੀਂਗਾ ਪਾਲਣ ਦਾ ਕਿੱਤਾ ਅਪਨਾਉਣ ਲਈ 40 ਤੋਂ 60 ਫ਼ੀਸਦੀ ਤੱਕ ਸਬਸਿਡੀ ਮੁਹੱਈਆ ਕਰਵਾ ਰਹੀ ਹੈ, ਜਿਸ ਦਾ ਕਿਸਾਨਾਂ ਨੂੰ ਆਪਣੀ ਆਮਦਨ ਵਧਾਉਣ ਲਈ ਵੱਧ ਤੋਂ ਵੱਧ ਲਾਹਾ ਲੈਣਾ ਚਾਹੀਦਾ ਹੈ। ਉਨ੍ਹਾਂ ਦੱਸਿਆ ਕਿ ਜਨਰਲ ਵਰਗ ਲਈ ਸਬਸਿਡੀ 40 ਫ਼ੀਸਦੀ ਅਤੇ ਐਸ.ਸੀ/ਐਸ.ਟੀ/ਔਰਤਾਂ ਅਤੇ ਉਨ੍ਹਾਂ ਦੀਆਂ ਸਵੈ-ਸਹਾਇਤਾ ਸੰਸਥਾਵਾਂ ਲਈ 60 ਫ਼ੀਸਦੀ ਸਬਸਿਡੀ ਦੀ ਵਿਵਸਥਾ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਕਿਸਾਨ ਸਰਕਾਰ ਦੀਆਂ ਇਨ੍ਹਾਂ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਲੈਣ ਲਈ ਆਪਣੇ-ਆਪਣੇ ਜ਼ਿਲ੍ਹਿਆਂ ਦੇ ਸਬੰਧਤ ਦਫ਼ਤਰਾਂ ਵਿੱਚ ਤੁਰੰਤ ਅਰਜ਼ੀਆਂ ਦੇ ਸਕਦੇ ਹਨ।

Next Post Previous Post

विज्ञापन